ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਦਾ ਪੰਜ ਦਿਨ ਪਹਿਲਾਂ ਫੈਕਟਰੀ ਅੰਦਰ ਵੜ੍ਹ ਕੇ ਤਿੰਨ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਕੇਸ ‘ਚ ਇਕ ਮੁਲਜ਼ਮ ਰੋਹਿਤ ਨੂੰ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਸੀ। ਮੁੱਖ ਮੁਲਜ਼ਮ ਵਿੱਕੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਛੀਨਾ ਦਾ ਪੋਸਟਮਾਰਟਮ ਨਹੀਂ ਕਰਵਾਇਆ।
ਪਰ ਹੁਣ ਬੀਤੇ ਦਿਨ ਰਾਤ ਕਰੀਬ 12 ਵਜੇ ਪੁਲਿਸ ਨੂੰ ਵਿੱਕੀ ਤੋਂ ਜੁੜੀ ਗੁਪਤ ਸੂਚਨਾ ਮਿਲੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਵਿੱਕੀ ਨੂੰ ਘੇਰ ਲਿਆ ਅਤੇ ਇਸ ਦੌਰਾਨ ਵਿੱਕੀ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਉਸ ਦੀ ਸੱਜੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਰਪੰਚ ਦਾ ਕਤਲ ਰੰਜਿਸ਼ ਦੇ ਚੱਲਦੇ ਕੀਤਾ ਗਿਆ