ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਚਲਦੇ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰ ਪਤੀ ਪਤਨੀ ਸਮੇਤ ਉਹਨਾਂ ਦੇ 2 ਸਾਲ ਦੇ ਬੱਚੇ ਨੂੰ ਜ਼ਹਿਰੀਲੀ ਗੈਸ ਚੜ ਗਈ. ਇਸ ਦੌਰਾਨ ਪਤੀ-ਪਤਨੀ ਦੀ ਹਾਲਤ ਕਾਫੀ ਵਿਗੜ ਗਈ ਪਰ ਉਹਨਾ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ।
ਦੱਸ ਦਈਏ ਕਿ ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ ਜਦੋਂ ਅਨਮੋਲਕ ਸਿੰਘ (27) ਸਾਲ ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਬੇਟੇ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਡ ਜਿਆਦਾ ਹੋਣ ਕਾਰਨ ਸੋਣ ਵਾਲੇ ਕਮਰੇ ਵਿਚ ਅੰਗੀਠੀ ਸੇਕਣ ਲੱਗ ਪਏ। ਕੁਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਣ ਕਮਰੇ ਵਿਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਹੀ ਚੜ ਗਈ ਅਤੇ ਉਨ੍ਹਾਂ ਦੀ ਹਾਲਤ ਬਿਗੜਨ ਲੱਗੀ। ਆਸ-ਪਾਸ ਦੇ ਲੋਕਾਂ ਨੂੰ ਘਟਨਾਂ ਦਾ ਪਤਾ ਲੱਗਣ ’ਤੇ ਬੰਦ ਕਮਰੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ।
ਦੂਜੇ ਪਾਸੇ ਇਸ ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਾਉ ਵਰਿੰਦਰ ਸਿੰਘ ਨੇ ਦੱਸਿਆ ਕੀ ਮੌਕੇ ਤੇ ਪਹੁੰਚ ਕੇ ਅਸੀਂ ਦਰਵਾਜੇ ਤੋੜ ਕੇ ਇਹਨਾਂ ਨੂੰ ਘਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚੋਂ ਚੱਕ ਕੇ ਹਸਪਤਾਲ ਪਹੁੰਚਾਇਆ। ਮੌਕੇ ਤੇ ਭੱਠੀ ਜਲਦੀ ਨਜ਼ਰ ਆਈ ਜਿਸ ਵਿੱਚ ਬੱਚੇ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦਿੱਤਾ ਗਿਆ ਅਤੇ ਇਹਨਾਂ ਦੋਵੇਂ ਪਤੀ ਪਤਨੀ ਨੂੰ ਇਲਾਜ ਲਈ ਚੰਡੀਗੜ੍ਹ 32 ਵਿੱਚ ਰੈਫਰ ਕੀਤਾ ਗਿਆ ਸੀ। ਪਰ ਸਵੇਰ ਤੱਕ ਹਾਲਤ ਠੀਕ ਹੋਣ ਕਾਰਨ ਘਰ ਵਾਪਸ ਭੇਜ ਦਿੱਤਾ ਗਿਆ ।