ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਸ਼ਾਮ 7:00 ਵਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਤੋਂ ਪਹਿਲਾਂ ਸ਼ਾਮ 6:30 ਵਜੇ ਟਾਸ ਹੋਵੇਗਾ। ਟੀ-20 ਵਿਸ਼ਵ ਕੱਪ 2024 ਦੇ ਨਜ਼ਰੀਏ ਤੋਂ ਇਹ ਸੀਰੀਜ਼ ਭਾਰਤ ਲਈ ਮਹੱਤਵਪੂਰਨ ਹੈ। ਟੂਰਨਾਮੈਂਟ ਤੋਂ ਪਹਿਲਾਂ ਇਹ ਭਾਰਤ ਦੀ ਆਖਰੀ ਟੀ-20 ਸੀਰੀਜ਼ ਹੈ। ਇਸ ਤੋਂ ਬਾਅਦ ਭਾਰਤ ਇੰਗਲੈਂਡ ਖਿਲਾਫ 5 ਟੈਸਟ ਮੈਚ ਖੇਡੇਗਾ ਅਤੇ ਫਿਰ IPL ਸ਼ੁਰੂ ਹੋਵੇਗਾ। ਆਈਪੀਐਲ ਮਈ ਦੇ ਤੀਜੇ ਹਫ਼ਤੇ ਤੱਕ ਚੱਲਣ ਦੀ ਉਮੀਦ ਹੈ।
ਮੈਚ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਹੋਵੇ ਇਸ ਨੂੰ ਰੋਕਣ ਲਈ 2 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 1500 ਤੋਂ 2000 CCTV ਕੈਮਰੇ ਵੀ ਆਸਪਾਸ ਦੇ ਇਲਾਕੇ ਵਿੱਚ ਇੰਸਟਾਲ ਕੀਤੇ ਗਏ ਹਨ।
ਮੈਚ ਦੌਰਾਨ ਸ਼ਾਮ 4:30 ਵਜੇ ਸਟੇਡੀਅਮ ਦੇ ਗੇਟ ਖੋਲ੍ਹੇ ਜਾਣਗੇ। ਇਸ ਵਿੱਚ ਲਾਈਟ ਪੁਆਇੰਟ ਫੇਸ 10 ਅਤੇ 11, ਲਾਈਟ ਪੁਆਇੰਟ ਸੈਕਟਰ 49 ਅਤੇ 50, ਲਾਈਟ ਪੁਆਇੰਟ ਫੇਸ 8 ਅਤੇ 9, ਲਾਈਟ ਪੁਆਇੰਟ ਨੇੜੇ ਨਾਈਪਰ ਬ੍ਰਿਜ, ਲਾਈਟ ਪੁਆਇੰਟ ਨੇੜੇ ਗੋਗਾਮੇੜੀ ਸੈਕਟਰ 68 ਦੇ ਰੂਟਾਂ ਤੋਂ ਆਵਾਜਾਈ ਨੂੰ ਮੋੜਿਆ ਜਾਵੇਗਾ। ਇਸ ਦੇ ਲਈ ਪੁਲਿਸ ਵੱਲੋਂ ਬੈਰੀਕੇਡ ਲਗਾਏ ਜਾਣਗੇ।