ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ CM ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕਚਹਿਰੀਆਂ ਵਿੱਚ 1 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ. ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ 17 ਨਵੰਬਰ 2023 ਨੂੰ CM ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਜਿਸ ਵਿੱਚ ਉਹਨਾਂ ਨੇ ਦਾਅਵਾ ਕੀਤਾ ਸੀ ਕਿ CM ਮਾਨ ਨੇ ਉਹਨਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਈ ਹੈ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਨੋਟਿਸ ਮਿਲਣ ਦੇ 5 ਦਿਨਾਂ ਅੰਦਰ ਅੰਦਰ CM ਮਾਨ ਉਹਨਾਂ ਤੋਂ ਮੁਆਫ਼ੀ ਮੰਗੇ। ਉਹਨਾਂ ਕਿਹਾ ਸੀ ਕਿ ਜੇਕਰ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਅੱਜ ਮਾਨਹਾਨੀ ਦਾ ਕੇਸ ਦਰਜ ਕਰਵਾਉਣ ਗਏ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ, “ਭਗਵੰਤ ਮਾਨ ਦੀ ਝੂਠ ਬੋਲਣ ਦੀ ਇੱਕ ਬੁਰੀ ਆਦਤ ਹੈ, ਉਹਨਾਂ ਦੀ ਸਿਆਸਤ ਝੂਠ ‘ਤੇ ਨਿਰਭਰ ਹੈ. ਸੁਖਬੀਰ ਬਾਦਲ ਨੇ ਕਿਹਾ ਕੀ ਉਹਨਾਂ ਨੇ ਲਗਾਤਾਰ ਬਾਦਲ ਪਰਿਵਾਰ ਬਾਰੇ ਝੂਠ ਬੋਲਿਆ। ਉਹਨਾਂ ਕਿਹਾ ਪਹਿਲਾਂ ਤਾ ਅਸੀਂ ਬਰਦਾਸ ਕਰ ਲਿਆ ਪਰ ਹੁਣ ਨਹੀਂ। ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠ ਕੇ ਉਹਨਾਂ ਨੇ ਕਾਫੀ ਝੂਠ ਬੋਲਿਆ। ਸੁਖਬੀਰ ਬਾਦਲ ਨੇ ਕਿਹਾ ਕਿ CM ਮਾਨ ਨੇ ਮੇਰੇ ਨੋਟਿਸ ਦਾ ਜਵਾਬ ਨਹੀਂ ਦਿੱਤਾ ਸੀ ਜਿਸ ਕਰਕੇ ਮੈਂ ਇਹ ਕੇਸ ਦਰਜ ਕਰਵਾਇਆ ਹੈ.
ਦੱਸ ਦਈਏ ਕਿ ਸੁਖਬੀਰ ਬਾਦਲ ਵੱਲੋਂ ਮਾਨਹਾਨੀ ਦਾ ਕੇਸ ਦਰਜ ਕਰਵਾਉਣ ਤੋਂ ਪਹਿਲਾਂ ਅੱਜ CM ਮਾਨ ਨੇ ਇੱਕ ਨਿਜੀ ਚੈਨਲ ਨਾਲ ਗਲਬਾਤ ਦੌਰਾਨ ਬਾਦਲ ਦੀ ਇਸ ਚੁਣੌਤੀ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਹਰ ਹਫ਼ਤੇ ਸੁਖਬੀਰ ਅਤੇ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਦੀ ਜਾਣਕਾਰੀ ਸਬੂਤਾਂ ਸਮੇਤ ਅੱਗੇ ਲਿਆਉਣਗੇ। CM ਨੇ ਕਿਹਾ- “ਹੁਣ ਇਹ ਉਨ੍ਹਾਂ ਲਈ ਚੁਣੌਤੀ ਨਹੀਂ, ਸਗੋਂ ਇੱਕ ਮੌਕਾ ਹੈ। ਉਹ ਇਸ ਮਾਮਲੇ ਵਿੱਚ ਹਰ ਹਫ਼ਤੇ ਅਦਾਲਤੀ ਤਰੀਕ ਕਰਵਾਉਣਾ ਚਾਹੁੰਦੇ ਹਨ।
ਹਰ ਤਰੀਕ ਨੂੰ ਉਹ ਸਬੂਤਾਂ ਸਮੇਤ ਅਦਾਲਤ ਦੇ ਸਾਹਮਣੇ ਆਪਣੇ ਵਿਚਾਰ ਪੇਸ਼ ਕਰਨਗੇ। ਹੁਣ ਹਰ ਹਫ਼ਤੇ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇੰਨਾ ਹੀ ਨਹੀਂ ਉਹ ਸੁਖ ਨਿਵਾਸ ਤੋਂ ਅਮਰੀਕਾ ਤੱਕ ਦੀਆਂ ਪਾਰਕਿੰਗਾਂ ਬਾਰੇ ਵੀ ਖੁਲਾਸਾ ਕਰਨਗੇ।