ਪੰਜਾਬ ਦੀਆਂ ਜੇਲ੍ਹਾਂ ਆਏ ਦਿਨ ਸੁਰੱਖਿਆ ‘ਚ ਰਹਿੰਦੀਆਂ ਹਨ. ਕਦੇ ਜੇਲ੍ਹਾਂ ਤੋਂ ਮੋਬਾਈਲ ਫੋਨ ਬਰਾਮਦ ਹੁੰਦੇ ਹਨ ਤੇ ਕਦੇ ਕੈਦੀਆਂ ਵੱਲੋਂ ਜੇਲ੍ਹਾਂ ‘ਚ ਪਾਰਟੀਆਂ ਕੀਤੀਆਂ ਜਾਂਦੀਆਂ ਹਨ. ਅੱਜ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ. ਸੁਣਵਾਈ ਸ਼ੁਰੂ ਹੁੰਦੇ ਹੀ ਪੰਜਾਬ ਹਰਿਆਣਾ ਹਾਈਕੋਰਟ ਨੇ ਜੇਲ੍ਹ ‘ਚੋਂ ਪਾਰਟੀਆਂ ਦੀ ਵੀਡੀਓ ਵਾਇਰਲ ਹੋਣ ‘ਤੇ ਸਰਕਾਰ ਨੂੰ ਕੜੀ ਫਟਕਾਰ ਲਗਾਈ ਹੈ ਅਤੇ ਪੁੱਛਿਆ ਕਿ ਜੇਲ੍ਹਾਂ ਵਿੱਚ ਪਾਰਟੀਆਂ ਅਤੇ ਫਿਰ ਉਨਾਂ ਪਾਰਟੀਆਂ ਦੀਆਂ ਵੀਡੀਓਜ਼ ਇੰਟਰਨੈੱਟ ’ਤੇ ਪਾਈਆਂ ਜਾ ਰਹੀਆਂ ਹਨ। ਇਹ ਸਭ ਕਿਸ ਤਰਾਂ ਹੋ ਰਿਹਾ ਹੈ,
ਹਾਈਕੋਰਟ ਨੇ ਕਿਹਾ ਕਿ ਇਹ ਸ਼ਰਮਨਾਕ ਮਾਮਲਾ ਹੈ ਅਤੇ ਜੇਲ੍ਹਾਂ ਵਿਚ ਮੋਬਾਈਲ ਫ਼ੋਨ ਦੀ ਵਰਤੋਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਸ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਸਾਨੂੰ ਬਹੁਤ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਹੋਣਾ ਪਵੇਗਾ। ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਜੇਲ੍ਹਾਂ ਵਿਚ ਜੈਮਰ, ਸੀਸੀਟੀਵੀ, ਨਾਈਲੋਨ ਨੈੱਟ, ਬਾਡੀ ਸਕੈਨਰ ਆਦਿ ਦਾ ਕੰਮ ਮੁਕੰਮਲ ਕਰਨ ਲਈ ਸਮਾਂ ਸੀਮਾ ਦਿੱਤੀ ਹੈ।