ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ‘ਚ SIT ਵੱਲੋਂ ਚੌਥੀ ਵਾਰ ਸੰਮਨ ਭੇਜਿਆ ਗਿਆ ਹੈ। ਇਸ ਸੰਮਨ ਰਾਹੀਂ ਮਜੀਠੀਆ ਨੂੰ 16 ਜਨਵਰੀ ਨੂੰ ਡੀਆਈਜੀ ਪਟਿਆਲਾ ਰੇਂਜ ਦੇ ਦਫ਼ਤਰ ‘ਚ ਪੇਸ਼ ਹੋਣ ਦੇ ਹੁਕਮ ਦਿਤੇ ਗਏ ਹਨ। ਦੱਸਣਯੋਗ ਹੈ ਕਿ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰਡ ਹੋਣ ਤੋਂ ਬਾਅਦ ਨਵੀਂ ਤਿੰਨ ਮੈਂਬਰੀ ਸਿੱਟ ਦੇ ਸਾਹਮਣੇ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਪੇਸ਼ ਹੋਣਗੇ। ਇਸ ਸਿੱਟ ਦੇ ਚੇਅਰਮੈਨ ਡੀਆਈਜੀ ਹਰਚਨ ਸਿੰਘ ਭੁੱਲਰ ਹਨ।
ਜ਼ਿਕਰ ਕਰ ਦਇਏ ਕਿ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਦੇ ਖ਼ਿਲਾਫ਼ ਡਰੱਗ ਦਾ ਮਾਮਲਾ ਦਰਜ ਕੀਤਾ ਸੀ। 5 ਮਹੀਨੇ ਜੇਲ੍ਹ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਦੱਸ ਦੇਈਏ ਕਿ ਡਰੱਗ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਤਿੰਨ ਵਾਰ SIT ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਬਿਕਰਮ ਮਜੀਠੀਆਂ SIT ਸਾਹਮਣੇ ਪੇਸ਼ ਹੋਏ ਸਨ ਅਤੇ ਕਰੀਬ 5 ਘੰਟੇ ਪੁੱਛਗਿਛ ਕੀਤੀ ਗਈ ਸੀ।