ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ED ਨੇ ਚੌਥੀ ਵਾਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜ ਕੇ 18 ਜਨਵਰੀ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਤਿੰਨ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਦੌਰਾਨ ਉਹ ਇੱਕ ਵਾਰ ਵੀ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ।
ਕੀ ਹੈ ਮਾਮਲਾ?
ਦਰਅਸਲ, ਕਥਿਤ ਦਿੱਲੀ ਸ਼ਰਾਬ ਘੁਟਾਲਾ 2021-22 ਦੀ ਆਬਕਾਰੀ ਨੀਤੀ ਨਾਲ ਸਬੰਧਤ ਹੈ। ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਇਸ ਨੂੰ ਲਾਗੂ ਕਰਨ ਲਈ CBI ਜਾਂਚ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਤੋਂ ਤੁਰੰਤ ਬਾਅਦ ‘ਆਪ’ ਸਰਕਾਰ ਨੇ 2022 ਵਿੱਚ ਇਸਨੂੰ ਰੱਦ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਫਿਲਹਾਲ ਜੇਲ੍ਹ ਵਿੱਚ ਹਨ।
ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ ਫਰਵਰੀ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਬਾਅਦ ਵਿੱਚ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।