ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰਾਂ ਵਿਗੜ ਚੁੱਕੀ ਹੈ। ਆਏ ਦਿਨ ਪੰਜਾਬ ਤੋਂ ਲੁੱਟ-ਖੋਹ ਦੇ ਮਾਮਲੇ ਸਾਹਮਣੇ ਆਉਂਦੇ ਹਨ। ਹਾਲ ਹੀ ‘ਚ ਹੁਣ ਇਸੇ ਨਾਲ ਜੁੜਿਆ ਨਵਾਂ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਕੱਚਾ ਪੱਕਾ ਦੀ ਹਦੂਦ ਤੋਂ ਸਾਹਮਣੇ ਆਇਆ ਹੈ। ਇੱਥੇ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਸੂਰਵਿੰਡ ਦੇ ਜੀਐਸ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਰਿੰਦੇ ਦਾ ਕਹਿਣਾ ਹੈ ਕਿ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਉਸ ਕੋਲੋਂ ਕਰੀਬ 10 ਹਜ਼ਾਰ ਰੁਪਏ ਲੁੱਟ ਲਏ ਤੇ ਪੁਲਿਸ ਇਸ ਮਾਮਲੇ ਵਿਚ ਸੁਸਤ ਨਜ਼ਰ ਆ ਰਹੀ ਹੈ। ਪੁਲਿਸ ਨੇ ਇਸ ਲੁੱਟ ਨੂੰ ‘ਛੋਟੀ ਲੁੱਟ’ ਦਸਿਆ ਹੈ। ਪੈਟਰੋਲ ਪੰਪ ਦੇ ਮਾਲਕਾਂ ਨੇ CCTV ਫੁਟੇਜ ਦਾ ਹਵਾਲਾ ਦਿੰਦਿਆਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।