ਸ਼ਿਮਲਾਪੁਰੀ ਇਲਾਕੇ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾਂ ਮਾਮਲਾ ਸਾਹਮਣੇ ਆਈ ਹੈ। ਦਰਅਸਲ ਬੀਤੀ ਰਾਤ ਮਾਮੂਲੀ ਝਗੜੇ ਨੂੰ ਲੈ ਕੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਫਿਲਹਾਲ ਪੁਲੀਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ ਅਤੇ ਨਾਲ ਹੀ ਦੋਸ਼ੀਆਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਪਵਨ ਨਾਲ ਕੁੱਟਮਾਰ ਕੀਤੀ। ਬਾਅਦ ‘ਚ ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਕੱਚ ਦੀ ਬੋਤਲ ਨਾਲ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਫਿਲਹਾਲ ਇਸ ਵਾਰਦਾਤ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਛਾਇਆ ਹੋਇਆ ਹੈ। ਲੋਕ ਆਪਣੇ ਘਰਾਂ ਤੋਂ ਵੀ ਬਾਹਰ ਨਿਕਲਣ ਵਿੱਚ ਡਰ ਰਹੇ ਹਨ।