ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਇੱਕ ਵਾਰ ਫਿਰ SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਸਨ । ਨਵੀਂ SIT ਅੱਗੇ ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨੇ ਸਾਧੇ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੀ ਉਹ ਭਗਵੰਤ ਮਾਨ ਦਾ ਵਿਰੋਧ ਕਰਦੇ ਹਨ ਜਿਸ ਕਰਕੇ ਉਨਾਂ ਨੂੰ ਵਾਰ – ਵਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਇੰਨਾ ਹੀ ਨਹੀਂ ਉਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨੋਟਿਸ ਨੂੰ ਲੈ ਕੇ ਵੀ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੂੰ ਈਡੀ ਦਾ ਨੋਟਿਸ ਆਉਂਦਾ ਹੈ ਤਾਂ ਭਗਵੰਤ ਮਾਨ ਉਨ੍ਹਾਂ ਨੂੰ ਲੈ ਕੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੇ ਚਾਰ ਵਾਰ ਸੱਦਿਆ ਹੈ। ਪਰ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਣ ਗਏ ਅਤੇ ਉਨ੍ਹਾਂ ਨੂੰ ਜਿੰਨੀ ਵਾਰ ਸੱਦਿਆ ਹੈ ਉਹ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਪਹੁੰਚ ਜਾਂਦੇ ਹਨ। ਆਪਣੀ ਗਿਰਫਤਾਰੀ ਨੂੰ ਲੈ ਕੇ ਮਜੀਠੀਆ ਨੇ ਕਿਹਾ ਕੀ ਉਨਾਂ ਨੂੰ ਵਾਪਿਸ ਆਉਣ ਦੇਣਗੇ ਜਾਂ ਨਹੀਂ ਇਹ ਪਤਾ ਨਹੀਂ ।
ਜ਼ਿਕਰਯੋਗ ਹੈ ਕੀ ਬਿਕਰਮ ਸਿੰਘ ਮਜੀਠੀਆਂ ਨੂੰ SIT ਵੱਲੋਂ ਪਹਿਲਾਂ ਵੀ ਤਿੰਨ ਵਾਰ ਸੰਮਨ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚ ਉਹ 2 ਵਾਰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਹਨ। ਇੱਕ ਵਾਰ ਸ਼ਹੀਦੀ ਦਿਹਾੜੇ ਦੇ ਚੱਲਦੇ ਉਹ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ। ਮਜੀਠੀਆਂ ਖਿਲਾਫ਼ 2021 ਦਾ ਇੱਕ ਮਾਮਲਾ ਦਰਜ ਹੈ ਜਿਸ ਨੂੰ ਲੈ ਕੇ ਉਨ੍ਹਾਂ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।