ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਅੱਜ ਹਾਈ ਕੋਰਟ ‘ਚ ਫ਼ੈਸਲਾ ਸੁਣਾਇਆ ਜਾਵੇਗਾ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਮੰਤਰੀ ਅਮਨ ਅਰੋੜਾ ਗਣਤੰਤਰ ਦਿਵਸ ‘ਤੇ ਤਿਰੰਗਾ ਲਹਿਰਾ ਸਕਣਗੇ ਜਾਂ ਨਹੀਂ।
ਦੱਸ ਦਈਏ ਕਿ ਅਮਨ ਅਰੋੜਾ ਨੂੰ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਸਜ਼ਾ ਦੇ ਇਸ ਫ਼ੈਸਲੇ ਵਿਰੁੱਧ ਅਮਨ ਅਰੋੜਾ ਨੇ ਸੰਗਰੂਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਜ਼ਿਕਰ ਕਰ ਦਇਏ ਕਿ ਬੀਤੇ ਦਿਨ ਯਾਨੀ ਬੁੱਧਵਾਰ ਨੂੰ ਵੀ ਇਸ ਮਾਮਲੇ ਨੂੰ ਲੈ ਕੇ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ ਸੀ ਪਰ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸਦੇ ਚੱਲਦੇ ਹੁਣ ਅੱਜ ਇਸ ਮਾਮਲੇ ‘ਤੇ ਫੈਸਲਾ ਸੁਣਾਇਆ ਜਾਵੇਗਾ।