ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਅਸੀਂ ਰਾਜਪਾਲ ਨੂੰ ਇੱਕ ਕੈਬਨਿਟ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਸੌਂਪੀ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਸੀ ਰਾਜਪਾਲ ਤੁਰੰਤ ਵੀਡੀਓ ਦੀ ਜਾਂਚ ਕਰਵਾਉਣ
ਹੁਣ ਇਸ ਸਭ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਟਵੀਟ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਟਵੀਟ ਕਰਦੇ ਹੋਏ ਲਿਖਿਆ, “ਮੈਂ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਇੱਕ ਹੋਰ ‘ਆਪ’ ਮੰਤਰੀ ਦੇ ਖ਼ਿਲਾਫ਼ ਲਗਾਏ ਗਏ ਨੈਤਿਕ ਗਿਰਾਵਟ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਸ਼ੁਰੂ ਕਰਨ ਲਈ ਬੇਨਤੀ ਪੱਤਰ ਲਿਖ ਰਿਹਾ ਹਾਂ। ਮੇਰੀ ਅਪੀਲ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜੇਕਰ ਇਹ ਦੋਸ਼ ਸਹੀ ਪਾਏ ਜਾਂਦੇ ਹਨ,ਤਾਂ ਇਸ ਵਾਰ ਢੁੱਕਵੀਂ ਕਾਰਵਾਈ ਹੋਣੀ ਚਾਹੀਦੀ ਹੈ
ਇਸਦੇ ਨਾਲ ਹੀ ਉਹਨਾਂ ਲਿਖਿਆ ਭਗਵੰਤ ਮਾਨ ਸਰਕਾਰ ਨੇ ਪਹਿਲਾ ਅਜਿਹੇ ਹੀ ਇਕ ਮੰਤਰੀ ਦੇ ਮਾਮਲੇ ਵਿਚ ਹੰਕਾਰੀ, ਗੈਰ-ਕਾਨੂੰਨੀ ਅਤੇ ਗੈਰ-ਜ਼ਿੰਮੇਵਾਰਾਨਾ ਵਿਹਾਰ ਦਿਖਾਇਆ ਸੀ, ਉਹਨਾਂ ਕਿਹਾ ਦੁਬਾਰਾ ਅਜਿਹਾ ਨਾ ਦੋਹਰਾਇਆ ਜਾਵੇ ਅਤੇ ਸਰਕਾਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਜਾਵੇ।
.