ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਅਗਨੀਵੀਰ ਅਜੈ ਸਿੰਘ ਦੇ ਘਰ ਪਹੁੰਚੇ। ਇਸ ਦੌਰਾਨ CM ਮਾਨ ਨੇ ਪਰਿਵਾਰ ਵਾਲਿਆਂ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਇਸ ਦੀ ਪੂਰਤੀ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ। ਪਰ ਸ਼ਹੀਦ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਸਾਡਾ ਫਰਜ਼ ਹੈ।