ਪੰਜਾਬ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਹੁਣ ਇਸੇ ਨਾਲ ਜੁੜਿਆ ਨਵਾਂ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਚ ਗੈਸ ਏਜੰਸੀ ਦੇ ਡਲਿਵਰੀ ਮੈਨ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ।
ਜਾਣਕਾਰੀ ਮੁਤਾਬਕ ਗੈਸ ਏਜੰਸੀ ਦੇ ਸੰਚਾਲਕ ਨੇ ਦੱਸਿਆ ਕਿ ਕੁੱਲ 3 ਲੁਟੇਰੇ ਆਏ ਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਗੈਸ ਏਜੰਸੀ ਦੇ ਡਲਿਵਰੀ ਮੈਨ ਤੋਂ 47 ਹਜ਼ਾਰ ਰੁਪਏ ਲੁੱਟ ਲਏ। ਇਸ ਮਗਰੋਂ ਉਹ ਮੌਕੇ ਤੋਂ ਫ਼ਰਾਰ ਹੋ ਗਏ।