ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉੱਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।
ਦੱਸ ਦਈਏ ਕਿ ਹੁਣ ਅਮਰੀਕਾ ‘ਚ ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਭਮਾ ਕਲਾਂ ਦੇ ਰਹਿਣ ਵਾਲੇ 23 ਸਾਲਾਂ ਪੰਜਾਬੀ ਨੌਜਵਾਨ ਜਸਦੀਪ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਅੱਜ ਨੌਜਵਾਨ ਦਾ ਉਸਦੇ ਪਿੰਡ ਭਮਾ ਕਲਾਂ ਵਿਖੇ ਸਮਸ਼ਾਨ ਘਾਟ ‘ਚ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦਇਏ ਕਿ ਜਸਦੀਪ ਸਿੰਘ 5 ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਦੇ ਕੈਲੇਫੋਰਨੀਆ ਵਿਚ ਆਪਣੇ ਮਾਮਾ ਕੋਲ ਚਲਾ ਗਿਆ ਸੀ।
ਜਸਦੀਪ ਸਿੰਘ ਦੇ ਦੋਸਤ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 3 ਜਨਵਰੀ ਨੂੰ ਜਸਦੀਪ ਸਿੰਘ ਅਮਰੀਕਾ ਵਿਖੇ ਆਪਣੇ ਘਰ ਤੋਂ ਕਾਰ ‘ਚ ਸਵਾਰ ਹੋ ਕੇ ਨਿਕਲਿਆ ਸੀ ਅਤੇ ਰਸਤੇ ’ਚ ਉਹ ਆਪਣੇ ਮਾਤਾ-ਪਿਤਾ ਅਤੇ ਦਾਦੀ ਨਾਲ ਵੀਡੀਓ ਕਾਲਿੰਗ ਰਾਹੀਂ ਗੱਲ ਵੀ ਕਰ ਰਿਹਾ ਸੀ। ਪਰ ਅਚਾਨਕ ਉਸਦਾ ਫੋਨ ਬੰਦ ਹੋ ਗਿਆ.
ਹੁਣ ਜਸਦੀਪ ਸਿੰਘ ਦੀ ਮੌਤ ਤੋਂ ਬਾਅਦ ਅਮਰੀਕਾ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ ਹੈ.