ਗੁਰਦਾਸਪੁਰ ਦੇ ਪਿੰਡ ਡੇਰੀਵਾਲ ਕਿਰਨ ਵਿੱਚ BSF ਅਤੇ STF ਨੇ ਸਾਂਝੇ ਤੌਰ ’ਤੇ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਘਰ ਵਿੱਚੋਂ 100 ਗ੍ਰਾਮ ਹੈਰੋਇਨ ਦੇ 6 ਛੋਟੇ ਪਲਾਸਟਿਕ ਦੇ ਡੱਬੇ ਅਤੇ .32 ਬੋਰ ਦੇ 13 ਕਾਰਤੂਸ ਬਰਾਮਦ ਹੋਏ. ਇਸਦੇ ਨਾਲ ਹੀ ਦੱਸ ਦਇਏ ਕਿ ਇਸ ਤੋਂ ਇਲਾਵਾ ਇੱਕ ਹੋਰ ਸ਼ੱਕੀ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਇੱਕ ਬੰਦੂਕ (ਪੀ.ਏ.ਜੀ. ਕਿਸਮ), 10 ਆਰ.ਡੀ., .32 ਬੋਰ ਦੀ ਇੱਕ ਗੋਲੀ ਅਤੇ ਇੱਕ ਪਿਸਤੌਲ ਬਰਾਮਦ ਹੋਇਆ। ਇਸ ਸਾਂਝੀ ਛਾਪੇਮਾਰੀ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।
ਜ਼ਿਕਰ ਕਰ ਦਇਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਬੀ.ਐਸ.ਐਫ. ਵੱਲੋਂ ਡਰੋਨ ਗਤੀਵਿਧੀ ਦੇਖੀ ਗਈ ਸੀ। ਜਿਸ ਤੋਂ ਬਾਅਦ ਜਵਾਬ ‘ਚ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਜਵਾਨਾਂ ਨੂੰ ਹਰੇ ਰੰਗ ਦੀ ਮਿੰਨੀ ਟਾਰਚ ਅਤੇ ਇੱਕ ਪੈਕਟ ਮਿਲਿਆ। ਪੈਕੇਟ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ 531 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹ ਬਰਾਮਦਗੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਠੱਠਰਕੇ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਹੋਈ।