ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਦੇ ਵਿਚਕਾਰ ਹੋਣਗੀਆਂ। ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣਾ ਸਕੂਲ ਦੇ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ।
ਜ਼ਿਕਰ ਕਰ ਦਇਏ ਕਿ ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ ਸੀ। 10 ਵੀਂ ਅਤੇ 12 ਵੀਂ ਜਮਾਤ ਵਿਚ ਲਗਭਗ 7 ਲੱਖ ਵਿਦਿਆਰਥੀ ਸ਼ਾਮਲ ਹੋਣਗੇ। ਪ੍ਰੀਖਿਆ ਦਿੰਦੇ ਸਮੇਂ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਸਬੰਧੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਨੂੰ ਨਕਲ ਮੁਕਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਬੋਰਡ ਵਲੋਂ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਜਿਥੇ ਵਿਦਿਆਰਥੀ ਕਾਲ ਕਰਕੇ ਅਪਣੀਆਂ ਸਮੱਸਿਆਵਾਂ ਦਾ ਹੱਲ ਪ੍ਰਾਪਤ ਕਰ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ 5227136, 37 ਜਾਂ 38 ‘ਤੇ ਸੰਪਰਕ ਕਰਨਾ ਹੋਵੇਗਾ। ਹਾਲਾਂਕਿ, ਇਸ ਤੋਂ ਪਹਿਲਾਂ, ਕੋਡ ਨੰਬਰ 0172 ਲਗਾਉਣਾ ਹੋਵੇਗਾ।