ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਨੂੰ ਲੈ ਕੇ ED ਦੇ ਜਲੰਧਰ ਦਫ਼ਤਰ ‘ਚ ਪੇਸ਼ ਹੋਏ । ਹੁਣ ਇਸ ਮਾਮਲੇ ਨੂੰ ਲੈ ਕੇ ED ਵਿਧਾਇਕ ਤੋਂ ਪੁੱਛਗਿੱਛ ਕਰ ਰਹੀ ਹੈ। ED ਨੇ ਇੱਕ ਦਿਨ ਪਹਿਲਾਂ ਕੁਲਵੰਤ ਸਿੰਘ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ।
ਦੱਸ ਦਇਏ ਕਿ ਵਿਧਾਇਕ ਕੁਲਵੰਤ ਸਿੰਘ ਵੱਡੇ ਕਾਰੋਬਾਰੀ ਹਨ। ਕੁਲਵੰਤ ਸਿੰਘ ਦਾ ਨਾਂਅ ਦਿੱਲੀ ਦੇ ਆਬਕਾਰੀ ਨੀਤੀ ਘੁਟਾਲੇ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਈਡੀ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ ਤੇ ਹੁਣ ਸਾਡੇ ਖ਼ਬਰ ਦੱਸੇ ਜਾਣ ਤੱਕ ਦੋਵਾਂ ਮਾਮਲਿਆਂ ਨੂੰ ਲੈ ਕੇ ਵਿਧਾਇਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।