ਮੈਕਸੀਕੋ ਦੇ ਉੱਤਰ-ਪੱਛਮੀ ਸਿਨਾਲੋਆ ਵਿੱਚ ਯਾਤਰੀਆਂ ਨਾਲ ਭਰੀ ਬੱਸ ਅਤੇ ਇਕ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ ‘ਚ 19 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਹਾਲਾਂਕਿ ਸਥਾਨਕ ਅਧਿਕਾਰੀਆਂ ਨੇ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਦਾ ਐਲਾਨ ਨਹੀਂ ਕੀਤਾ ਹੈ। ਫਿਲਹਾਲ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਕਾਰਨਾਂ ਕਰਕੇ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।