ਚੰਡੀਗੜ੍ਹ ਨਗਰ ਨਿਗਮ ਵਿੱਚ ਕੱਲ੍ਹ ਹੋਈਆਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਅੱਜ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ, ਜਿਸਦੇ ਚੱਲਦੇ ਹੁਣ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਹੋਵੇਗੀ। ਹੁਣ ਇਸ ਸਭ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਕਿਹਾ ਕਿ, “ਤਿੰਨ ਹਫਤਿਆਂ ਦਾ ਸਮਾਂ ਕਾਫੀ ਹੈ। ਅਸੀਂ ਇਸ ਮਾਮਲੇ ਲਈ ਕੋਰਟ ਜਾਵੇਗਾ।”
ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਦੇ ਸੈਕਟਰ 17 ਵਿੱਚ ਪੁਲੀਸ ਸਟੇਸ਼ਨ ਨੇੜੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋਏ। ਇਸ ਦੌਰਾਨ ਆਮ ਆਦਮੀ ਅਤੇ ਕਾਂਗਰਸੀ ਵਰਕਰਾਂ ਨੂੰ ਥਾਣਾ 17 ‘ਚ ਪਹੁੰਚਣ ਤੋਂ ਪਹਿਲਾਂ ਹੀ ਬੈਰੀਕੇਡ ਲਾ ਕੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਵਰਕਰਾਂ ਨੇ ਭਾਜਪਾ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵਰਕਰ ਬੈਰੀਕੇਡਾਂ ‘ਤੇ ਚੜ੍ਹ ਗਏ, ਯੂਥ ਕਾਂਗਰਸ ਦੇ ਵਰਕਰ ਪੁਲਿਸ ਨਾਲ ਭਿੜ ਗਏ। ਜਿਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ।