ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਭਾਵ 1 ਫਰਵਰੀ ਨੂੰ ਬਜਟ ਪੇਸ਼ ਕਰਨ ਜਾ ਰਹੇ ਹਨ। ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਇਹ ਦੂਜਾ ਅੰਤਰਿਮ ਬਜਟ ਹੈ। ਦੱਸ ਦਇਏ ਕਿ ਇਸ ਬਜਟ ਨੂੰ ਅਗਲੇ ਕੁੱਝ ਮਹੀਨਿਆਂ ਲਈ ਹੀ ਪੇਸ਼ ਕੀਤਾ ਜਾਵੇਗਾ। ਜਦਕਿ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਚੁਣੀ ਹੋਈ ਸਰਕਾਰ ਆਪਣਾ ਨਵਾਂ ਬਜਟ ਪੇਸ਼ ਕਰੇਗੀ।
ਦੱਸ ਦੇਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕੋਲ ਅੰਤ੍ਰਿਮ ਬਜਟ ਰਾਹੀਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਆਖਰੀ ਮੌਕਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਜਟ ਵਿੱਚ ਟੈਕਸਦਾਤਾਵਾਂ, ਕਿਸਾਨਾਂ, ਸਰਕਾਰੀ ਕਰਮਚਾਰੀਆਂ ਨੂੰ ਲੁਭਾਉਣ ਦੇ ਨਾਲ-ਨਾਲ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਲੋਕਾਂ ਦੇ ਹਿੱਤਾਂ ਵਿੱਚ ਐਲਾਨ ਕੀਤੇ ਜਾਣਗੇ।