ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਨੂੰ ਮਨਜ਼ੂਰੀ ਦਿਵਾਉਣ ਲਈ ਕੈਬਨਿਟ ਮੀਟਿੰਗ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਪਹੁੰਚੀ ਸੀ। ਉੱਥੇ ਹੀ, ਬਜਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਰਾਸ਼ਟਰਪਤੀ ਨੇ ਨਿਰਮਲਾ ਸੀਤਾਰਮਨ ਦਾ ਮੂੰਹ ਮਿੱਠਾ ਕਰਵਾਇਆ।