ਅੱਜ ਨਿਰਮਲਾ ਸੀਤਾਰਮਨ ਵਲੋਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਅਤੇ ਨਵੀਂ ਸੰਸਦ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਐਲਾਨ ਕੀਤੇ ਜਾ ਰਹੇ ਹਨ. ਵਿੱਤ ਮੰਤਰੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਮਿਡਲ ਕਲਾਸ ਲਈ ਨਵੀਂ ਰਿਹਾਇਸ਼ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸਦੇ ਨਾਲ ਹੀ ਉਹਨਾਂ ਕਿਹਾ ਸੋਲਰ ਊਰਜਾ ਵਾਲੇ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। 1361 ਮੰਡੀਆਂ ਨੂੰ ਈ.ਨੇਮ ਨਾਲ ਜੋੜਿਆ ਜਾਵੇਗਾ। ਆਸ਼ਾ ਵਰਕਰਾਂ ਨੂੰ ਆਯੁਸ਼ਮਾਨ ਯੋਜਨਾ ਦਾ ਲਾਭ ਮਿਲੇਗਾ। 9 ਤੋਂ 14 ਸਾਲ ਤੱਕ ਦੀਆਂ ਲੜਕੀਆਂ ਦਾ ਟੀਕਾਕਰਨ ਮੁਫ਼ਤ ਕੀਤਾ ਜਾਵੇਗਾ। ਫ਼ਸਲਾਂ ਵਿਚ ਹੋਵੇਗਾ ‘ਨਮੋ’ ਡੀ.ਏ.ਪੀ. ਖ਼ਾਦ ਦਾ ਇਸਤੇਮਾਲ।