ਅੱਜ ਨਿਰਮਲਾ ਸੀਤਾਰਮਨ ਵਲੋਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਅਤੇ ਨਵੀਂ ਸੰਸਦ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਐਲਾਨ ਕੀਤੇ ਜਾ ਰਹੇ ਹਨ ਵਿੱਤ ਮੰਤਰੀ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਵਲੋਂ ਟੈਕਸ ਸਲੈਬ ਨੂੰ ਸਥਿਰ ਰੱਖਿਆ ਗਿਆ ਹੈ ਭਾਵ ਇਨਕਮ ਟੈਕਸ ਸਲੈਬ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।
ਉਹਨਾਂ ਕਿਹਾ 7 ਲੱਖ ਤੱਕ ਦੀ ਆਮਦਨ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਆਮਦਨ ਟੈਕਸ ਨਹੀਂ ਲੱਗੇਗਾ। ਉਨ੍ਹਾਂ ਦੱਸਿਆ ਕਿ 10 ਸਾਲਾਂ ਵਿਚ ਇਨਕਮ ਟੈਕਸ ਕੁਲੈਕਸ਼ਨ 10 ਗੁਣਾ ਵਧਿਆ ਹੈ ਅਤੇ ਰਿਟਰਨ ਫਾਈਲ ਕਰਨ ਵਾਲਿਆਂ ਦੀ ਗਿਣਤੀ ਵਿਚ 2.4 ਗੁਣਾ ਦਾ ਵਾਧਾ ਹੋਇਆ ਹੈ।