ਸ਼੍ਰੋਮਣੀ ਅਕਾਲੀ ਵੱਲੋਂ “ਪੰਜਾਬ ਬਚਾਓ ਯਾਤਰਾ” ਕੱਢੀ ਜਾ ਰਹੀ ਹ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ “ਆਪ” ਸਰਕਾਰ ਦੇ ਅਸਫਲ ਹੋਣ ਦੀ ਸੱਚਾਈ ਦੱਸਣ ਆਏ ਹਾਂ। ਉਹਨਾਂ ਕਿਹਾ ਅਸੀਂ ਇਹ ਵੀ ਦੱਸਾਂਗੇ ਕਿ ਕਿਵੇਂ ਕਿਸਾਨਾਂ, ਨੌਜਵਾਨਾਂ, ਔਰਤਾਂ, ਅਨੁਸੂਚਿਤ ਜਾਤੀਆਂ ਅਤੇ ਵਪਾਰ ਤੇ ਉਦਯੋਗ ਨਾਲ ਵੀ ਵਿਤਕਰਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਆਪ ਅਤੇ ਇਸਦੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਿਸ਼ਵਾਸ ਬਿਲਕੁੱਲ ਖ਼ਤਮ ਹੋ ਗਿਆ ਹੈ
ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ. “ ਮੈਂ ਇਸ ਯਾਤਰਾ ਦੌਰਾਨ ਲਿੰਕ ਸੜਕਾਂ ਤੇ ਸੀਵਰੇਜ ਦੇ ਬੁਨਿਆਦੀ ਢਾਂਚੇ ਦੇ ਹਾਲਾਤ ਵੇਖੇ ਹਨ। ਸਭ ਕੁਝ ਢਹਿ ਢੇਰੀ ਹੋ ਰਿਹਾ ਹੈ ਪਰ ਮੁੱਖ ਮੰਤਰੀ ਨੂੰ ਸਿਰਫ ਆਪਣੇ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਕ ਰਾਜ ਤੋਂ ਦੂਜੇ ਰਾਜ ਵਿਚ ਲੈ ਕੇ ਜਾਣ ’ਤੇ ਕਰੋੜਾਂ ਰੁਪਏ ਖਰਚਣ ਵਿਚ ਹੀ ਦਿਲਚਸਪੀ ਹੈ। ਬਾਦਲ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਕਿਸਾਨਾਂ ਨੇ ਗਿਲਾ ਕੀਤਾ ਕਿ ਲਗਾਤਾਰ ਦੋ ਵਾਰ ਫਸਲ ਫੇਲ੍ਹ ਹੋਣ ’ਤੇ ਵੀ ਉਹਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦਾਲਾਂ ਤੇ ਮੱਕੀ ’ਤੇ ਐਮ ਐਸ ਪੀ ਦੇਣ ਦੇ ਵਾਅਦੇ ਦੇ ਬਾਵਜੂਦ ਉਹਨਾਂ ਨੂੰ ਐਮ ਐਸ ਪੀ ਨਹੀਂ ਮਿਲੀ।