ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ AAP ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅਦਾਲਤ ਵੱਲੋਂ ਉਨ੍ਹਾਂ ਖਿਲਾਫ ਗ੍ਰਿਫਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰ ਕਰ ਦਇਏ ਕਿ ‘ਆਪ’ ਵਿਧਾਇਕ ਟੌਂਗ ਖਿਲਾਫ ਇਹ ਕਾਰਵਾਈ 2 ਸਾਲ ਪੁਰਾਣੇ CHEQUE BOUNCE ਦੇ ਮਾਮਲੇ ‘ਚ ਕੀਤੀ ਜਾ ਰਹੀ ਹੈ।
ਅਦਾਲਤ ਵੱਲੋਂ ਵਿਧਾਇਕ ਨੂੰ 5 ਵਾਰ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਹੋਣ ਤੋਂ ਅਸਫਲ ਰਹੇ। ਇਸ ਲਈ ਕੋਰਟ ਵੱਲੋਂ ਹੁਣ SHO ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਹਰ ਹਾਲਤ ਵਿਚ ਉਨ੍ਹਾਂ ਨੂੰ 17 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਚਾਹੀਦਾ ਹੈ।
ਇਸਦੇ ਨਾਲ ਹੀ ਦੱਸ ਦਇਏ ਕਿ ਅਦਾਲਤ ਨੇ ਸਰਕਾਰ ਨੂੰ ਝਾੜ ਪਾਉਂਦੇ ਹੋਏ ਇਹ ਵੀ ਕਿਹਾ ਕਿ ਜਦੋਂ ‘ਆਪ’ ਆਗੂ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸਰਕਾਰੀ ਸਮਾਗਮਾਂ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ?