ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ‘ਚ ਪਟਾਕਾ ਫੈਕਟਰੀ ‘ਚ ਅੱਜ ਯਾਨੀ ਮੰਗਲਵਾਰ ਸਵੇਰੇ ਇਕ ਤੋਂ ਬਾਅਦ ਇਕ ਤਿੰਨ ਧਮਾਕਿਆਂ ਕਾਰਨ 7 ਲੋਕਾਂ ਦੀ ਮੌਤ ਹੋ ਗਈ. ਇਸ ਤੋਂ ਇਲਾਵਾ 100 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦੱਸ ਦਇਏ ਕਿ ਧਮਾਕੇ ਇੰਨੇ ਭਿਆਨਕ ਸਨ ਕਿ ਨੇੜੇ-ਤੇੜੇ ਦੇ ਲਗਭਗ 20 ਕਿਲੋਮੀਟਰ ਦੇ ਪਿੰਡਾਂ ‘ਚ ਇਸ ਦੀ ਆਵਾਜ਼ ਸੁਣਾਈ ਦਿੱਤੀ। ਇਸ ਹਾਦਸੇ ਤੋਂ ਬਾਅਦ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ.
PM ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ, “ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਸਾਰੇ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜੋ ਜ਼ਖਮੀ ਹੋਏ ਹਨ ਉਹ ਜਲਦੀ ਤੋਂ ਜਲਦੀ ਠੀਕ ਹੋਣ। ਸਥਾਨਕ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।