ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ। ਇਸੇ ਨਾਲ ਜੁੜਿਆ ਨਵਾਂ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ। ਇੱਥੇ 15-20 ਅਵਾਰਾ ਕੁੱਤਿਆਂ ਨੇ ਇੱਕ ਪਰਵਾਸੀ ਮਹਿਲਾ ਦੀ ਜਾਨ ਲੈ ਲਈ ਤੇ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ‘ਚ ਇੱਕ ਹੋਰ ਮਹਿਲਾ ਗੰਭੀਰ ਰੂਪ ਨਾਲ ਜ਼ਖਮੀ ਹੋਈ ਹੈ, ਜਿਸਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸ ਦਇਏ ਕਿ ਇਹ ਦੋਨੋਂ ਮਹਿਲਾਵਾਂ ਖੇਤਾਂ ‘ਚ ਪਸ਼ੂਆਂ ਲਈ ਚਾਰਾ ਲੈਣ ਗਈਆਂ ਸਨ ਤੇ ਇਸੇ ਦੌਰਾਨ ਅਵਾਰਾ ਕੁੱਤਿਆਂ ਦੇ ਝੁੰਡ ਨੇ ਇਹਨਾਂ ਮਹਿਲਾਵਾਂ ‘ਤੇ ਹਮਲਾ ਕਰ ਦਿੱਤਾ। ਜਿਸਦੇ ਚੱਲਦੇ 1 ਮਹਿਲਾ ਦੀ ਮੌਤ ਹੋ ਗਈ। ਦੱਸ ਦਇਏ ਕਿ ਇਸ ਤੋਂ ਪਹਿਲਾਂ ਵੀ ਇੱਕ ਛੋਟਾ ਬੱਚਾ ਅਵਾਰਾ ਕੁੱਤਿਆਂ ਦਾ ਸ਼ਿਕਾਰ ਹੋ ਚੁੱਕਿਆ ਹੈ ਜਿਸਦੇ ਚੱਲਦੇ ਇਸ ਬੱਚੇ ਦੀ ਵੀ ਮੌਤ ਹੋ ਗਈ ਸੀ .