ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘੱਟਦੀਆਂ ਨਜ਼ਰ ਨਹੀਂ ਆ ਰਹੀਆਂ। ED ਦੀ ਸ਼ਿਕਾਇਤ ‘ਤੇ Rouse Avenue ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਕਰ ਕਰ ਦਇਏ ਕਿ ਜਾਂਚ ਏਜੰਸੀ ਕੇਜਰੀਵਾਲ ਨੂੰ 5 ਵਾਰ ਸੰਮਨ ਭੇਜ ਚੁੱਕੀ ਹੈ। ਇਨ੍ਹਾਂ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕੇਜਰੀਵਾਲ ਅਜੇ ਤੱਕ ED ਸਾਹਮਣੇ ਪੇਸ਼ ਨਹੀਂ ਹੋਏ। ਜਿਸਦੇ ਚੱਲਦੇ ED ਨੇ ਇਸ ਸਬੰਧੀ 3 ਫਰਵਰੀ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਤੇ ਅੱਜ ਫੈਸਲਾ ਆਇਆ ਹੈ।