ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੱਤ ਮਾਰਗ ਥਾਣਾ ਪੁਲਿਸ ਨੇ ਆਦਿਤਿਆ ਪ੍ਰਤਾਪ ਸਿੰਘ ਨਾਂ ਦੇ ਨੌਜਵਾਨ ਨੂੰ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਹੁਣ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਦਿਤਿਆ ਫਰਜ਼ੀ ਆਈਡੀ ‘ਤੇ ਕਿਸ ਮਕਸਦ ਨਾਲ ਦਾਖਲ ਹੋਇਆ ਸੀ।
ਜ਼ਿਕਰ ਕਰ ਦਇਏ ਕਿ ਇਸ ਤੋਂ ਪਹਿਲਾਂ ਲੋਕ ਸਭਾ ਵਿੱਚ ਪਿਛਲੇ ਸਾਲ 13 ਦਸੰਬਰ ਨੂੰ ਦੋ ਨੌਜਵਾਨਾਂ ਦਰਸ਼ਕ ਗੈਲਰੀ ਵਿੱਚੋਂ ਛਾਲ ਮਾਰ ਕੇ ਡੈਸਕ ਉੱਤੇ ਚੜ੍ਹ ਗਏ ਸਨ ਤੇ ਇਸ ਦੌਰਾਨ ਉਹਨਾਂ ਨੇ ਧੂੰਆਂ ਕੱਢਣਾ ਸ਼ੁਰੂ ਕਰ ਦਿੱਤਾ ਸੀ, ਜਿਸਦੇ ਚੱਲਦੇ ਪੂਰਾ ਹਾਲ ਧੂੰਏਂ ਨਾਲ ਭਰ ਗਿਆ ਸੀ। ਇਸ ਮਾਮਲੇ ਵਿੱਚ ਕੁੱਲ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।