ਪੰਜਾਬ ਦੀਆਂ PRTC ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ PRTC ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ 9 ਫਰਵਰੀ ਨੂੰ ਉਹਨਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ।
ਇਸ ਸਭ ਦੇ ਚੱਲਦੇ ਹੁਣ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ PRTC ਦੇ ਕੱਚੇ ਮੁਲਾਜ਼ਮਾ ਨੇ ਚਿਤਾਵਨੀ ਦਿੱਤੀ ਹੈ। ਕੱਚੇ ਮੁਲਾਜ਼ਮਾਂ ਦਾ ਕਹਿਣਾ ਕਿ ਜੇ ਕੱਲ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ 13 ਤਾਰੀਖ਼ ਤੋਂ ਉਹ ਹੜਤਾਲ ‘ਤੇ ਚਲੇ ਜਾਣਗੇ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਬੱਸਾਂ ਵਿਚ 52 ਸਵਾਰੀਆ ਹੀ ਬੈਠਾਉਣਗੇ।