ਭਾਰਤੀ ਰਿਜ਼ਰਵ ਬੈਂਕ ਯਾਨੀ ਕਿ RBI ਦੀ ਮੁਦਰਾ ਨੀਤੀ ਕਮੇਟੀ ਨੇ ਸਾਲ ਦੀ ਆਪਣੀ ਪਹਿਲੀ ਮੀਟਿੰਗ 6 ਫਰਵਰੀ ਨੂੰ ਸ਼ੁਰੂ ਕੀਤੀ ਸੀ। ਇਹ ਮੀਟਿੰਗ RBI ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ਹੇਠ ਕੀਤੀ ਗਈ। ਅੱਜ ਗਵਰਨਰ ਸ਼ਕਤੀਕਾਂਤ ਦਾਸ ਨੇ ਮੀਟਿੰਗ ‘ਚ ਲਏ ਗਏ ਫ਼ੈਸਲਿਆਂ ਦੀ ਘੋਸ਼ਣਾ ਕੀਤੀ। ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਲਗਾਤਾਰ ਛੇਵੀਂ ਵਾਰ Repo Rate ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ।
ਉਨ੍ਹਾਂ ਦੱਸਿਆ ਕਿ ਰਿਜ਼ਰਵ ਬੈਂਕ ਨੇ ਇਸ ਵਾਰ ਰੈਪੋ ਦਰ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ ਅਤੇ ਉਸ ਨੂੰ 6.5 ਫ਼ੀਸਦੀ ’ਤੇ ਸਥਿਰ ਰੱਖਿਆ ਗਿਆ ਹੈ। ਰਿਜ਼ਰਵ ਬੈਂਕ ਨੇ ਆਖ਼ਰੀ ਬਾਰ ਪਿਛਲੇ ਸਾਲ 8 ਫਰਵਰੀ ਨੂੰ ਇਸ ਵਿਚ ਇਜ਼ਾਫ਼ਾ ਕੀਤਾ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਇਸ ਦਰ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਰੈਪੋ ਰੇਟ ਦੇ ਨਾਲ ਹੀ ਰਿਜ਼ਰਵ ਬੈਂਕ ਨੇ ਰਿਵਰਸ ਰੈਪੋ ਰੇਟ ਵੀ 3.35 ਫ਼ੀਸਦੀ ’ਤੇ ਸਥਿਰ ਰੱਖਿਆ ਹੈ।
ਇਸ ਦੇ ਨਾਲ ਹੀ ਗਵਰਨਰ ਨੇ ਕਿਹਾ ਕਿ ਰੈਪੋ ਰੇਟ ਸਥਿਰ ਰੱਖਣ ਨਾਲ ਮਹਿੰਗਾਈ ਵਿਚ ਕਮੀ ਦੇਖਣ ਨੂੰ ਮਿਲੀ ਹੈ ਅਤੇ ਸਾਲ 2024 ਦੌਰਾਨ ਜੀ.ਡੀ.ਪੀ. ਵਿਚ 7 ਫ਼ੀਸਦੀ ਤੱਕ ਦਾ ਵਾਧਾ ਦੇਖਿਆ ਜਾ ਰਿਹਾ ਹੈ।