ਚੰਡੀਗੜ੍ਹ ‘ਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੇ ਖਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੇਅਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ 26 ਫਰਵਰੀ ਨੂੰ ਸੁਣਵਾਈ ਹੋਣੀ ਹੈ।
ਦੱਸ ਦਇਏ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਲਗਾਤਾਰ DC ਵੱਲੋਂ ਨਿਯੁਕਤ ਰਿਟਰਨਿੰਗ ਅਫ਼ਸਰ ਅਨਿਲ ਮਸੀਹ ‘ਤੇ ਚੋਣਾਂ ‘ਚ ਧਾਂਦਲੀ ਦੇ ਦੋਸ਼ ਲਗਾ ਰਹੀਆਂ ਹਨ। ਆਪ ਤੇ ਕਾਂਗਰਸ ਦਾ ਕਹਿਣਾ ਹੈ ਕਿ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਜਾਣਬੁੱਝ ਕੇ ਗਠਜੋੜ ਦੀਆਂ ਅੱਠ ਵੋਟਾਂ ਨੂੰ ਖੁੱਦ ਟਿੱਕ ਕਰਕੇ ਰੱਦ ਕਰ ਦਿੱਤਾ ਹੈ।
ਇਸ ਸਭ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਵੀਡੀਓ ਰਿਕਾਰਡ ਵੀ ਪੇਸ਼ ਕੀਤਾ ਗਿਆ ਹੈ। ਇਸ ਦੇ ਆਧਾਰ ’ਤੇ ਉਹ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਵਾਉਣਾ ਚਾਹੁੰਦੇ ਹਨ।