ਪੰਜਾਬ ‘ਚ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਉਤੇ ਨਕੇਲ ਕੱਸ ਰਹੀ ਹੈ। ਇਸੇ ਤਹਿਤ ਅੱਜ ਤੜਕਸਾਰ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਰਨਤਾਰਨ ਅਧੀਨ ਪੈਂਦੇ ਪਿੰਡ ਡੱਲ ਤੇ ਸਰਹੱਦੀ ਇਲਾਕਿਆਂ ਵਿਚ ਛਾਪੇਮਾਰੀ ਕੀਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਨੇ ਦੱਸਿਆ ਕਿ ਜਿਹੜੇ ਪਿੰਡਾਂ ਵਿਚ ਜ਼ਿਆਦਾਤਰ ਡ੍ਰੋਨ ਮੂਵਮੈਂਟ ਦੇਖੀ ਜਾਂਦੀ ਹੈ ਜਾਂ ਜਿਹੜੇ ਪਿੰਡਾਂ ਵਿਚ ਨਸ਼ਾ ਤਸਕਰੀ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਨ੍ਹਾਂ ਇਲਾਕਿਆਂ ਵਿਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।