ਭਾਰਤੀ ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਸਿਖਲਾਈ ਉਡਾਣ ਦੌਰਾਨ ਬੀਤੇ ਦਿਨ ਪੱਛਮੀ ਬੰਗਾਲ ਦੇ ਕਲਾਈਕੁੰਡਾ ਵਿੱਚ ਹਾਦਸਾਗ੍ਰਸਤ ਹੋ ਗਿਆ। ਰਾਹਤ ਦੀ ਗੱਲ ਇਹ ਹੈ ਕਿ ਦੋਵੇਂ ਪਾਇਲਟ ਜਹਾਜ਼ ਤੋਂ ਸੁਰੱਖਿਅਤ ਬਾਹਰ ਨਿਕਲ ਗਏ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਹਵਾਈ ਸੈਨਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਇਰੀ ਦਾ ਗਠਨ ਕੀਤਾ ਗਿਆ ਹੈ। ਕੋਈ ਜਾਨੀ ਜਾਂ ਨਾਗਰਿਕ ਸੰਪਤੀ ਦਾ ਨੁਕਸਾਨ ਨਹੀਂ ਹੋਇਆ।