ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ ਇੱਕ ਵਾਰ ਫਿਰ ਸੰਮਨ ਜਾਰੀ ਕਰ 19 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦਇਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਜਾਂਚ ਏਜੰਸੀ ਵੱਲੋਂ ਕੇਜਰੀਵਾਲ ਨੂੰ ਭੇਜਿਆ ਗਿਆ ਇਹ ਛੇਵਾਂ ਸੰਮਨ ਹੈ। ਇਸ ਤੋਂ ਪਹਿਲਾਂ ED ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜ ਸੰਮਨ ਭੇਜੇ ਜਾ ਚੁੱਕੇ ਹਨ।
ਦੱਸ ਦਇਏ ਕਿ ED ਵੱਲੋਂ ਪੰਜ ਸੰਮਨ ਜਾਰੀ ਕਰਨ ਤੋਂ ਬਾਅਦ ਕੇਜਰੀਵਾਲ ਵੱਲੋਂ ED ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਹਰ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਨ, ਪਰ ED ਦਾ ਇਹ ਸੰਮਨ ਪਿਛਲੇ ਸੰਮਨਾਂ ਵਾਂਗ ਹੀ ਗ਼ੈਰ-ਕਾਨੂੰਨੀ ਹੈ। ਅਰਵਿੰਦ ਕੇਜਰੀਵਾਲ ਨੇ ਇਸ ਸੰਮਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਵਾਪਸ ਲੈਣ ਦੀ ਮੰਗ ਕੀਤੀ ਸੀ।