ਅਮਰੀਕਾ ਦੇ ਮਿਸੌਰੀ ਸੂਬੇ ਦੇ ਕੰਸਾਸ ਸਿਟੀ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਰੀਬ 21 ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਬਾਰੇ ਕੰਸਾਸ ਸਿਟੀ ਮਿਸੂਰੀ ਦੇ ਚੀਫ ਸਟੈਸੀ ਗ੍ਰੇਵਜ਼ ਨੇ ਜਾਣਕਾਰੀ ਦਿੱਤੀ।
ਪੁਲਿਸ ਵਿਭਾਗ ਨੇ ਕਿਹਾ ਕਿ ਯੂਨੀਅਨ ਸਟੇਸ਼ਨ ਦੇ ਆਲੇ-ਦੁਆਲੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਦੋ ਹਥਿਆਰਬੰਦ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।