ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਰਾਜੀਵ ਰੰਜਨ ਨੇ ਦੱਸਿਆ ਕਿ ਹੇਮੰਤ ਸੋਰੇਨ ਨੂੰ ਅੱਜ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਇਸ ਦੌਰਾਨ ਉਹਨਾਂ ਨੂੰ 22 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਹਨਾਂ ਕਿਹਾ ਕਿ ਅਸੀਂ ਹੁਣ ਉਹਨਾਂ ਦੀ ਜ਼ਮਾਨਤ ਲਈ ਪਟੀਸ਼ਨ ਦਾਇਰ ਕਰਾਂਗੇ।
ਈਡੀ ਦੀ ਟੀਮ ਨੇ 31 ਜਨਵਰੀ, 2024 ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਝਾਰਖੰਡ ਦੇ ਤਤਕਾਲੀ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਮੁਲਜ਼ਮ ਹੈ। ਇਸ ਮਾਮਲੇ ਵਿੱਚ ਉਸ ਨੂੰ 10 ਸੰਮਨ ਭੇਜੇ ਗਏ ਸਨ। ਪਹਿਲੀ ਪੁੱਛਗਿੱਛ ਤੋਂ ਬਾਅਦ ਈਡੀ ਦੀ ਟੀਮ ਪੁੱਛਗਿੱਛ ਲਈ 31 ਜਨਵਰੀ ਨੂੰ ਦੂਜੀ ਵਾਰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ ਸੀ। ਹੇਮੰਤ ਸੋਰੇਨ ਨੂੰ ਸੱਤ ਘੰਟੇ ਤੋਂ ਵੱਧ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ।