ਦਿੱਲੀ ਦੇ ਅਲੀਪੁਰ ਇਲਾਕੇ ‘ਚ ਵੀਰਵਾਰ ਸ਼ਾਮ ਕਰੀਬ 6 ਵਜੇ ਕੈਮੀਕਲ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਕੁੱਝ ਹੀ ਦੇਰ ਵਿੱਚ ਅੱਗ ਨੇੜਲੀਆਂ ਦੁਕਾਨਾਂ ਵਿੱਚ ਵੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਤਿੰਨ ਘੰਟੇ ‘ਚ ਅੱਗ ‘ਤੇ ਉਹਨਾਂ ਨੇ ਕਾਬੂ ਪਾਇਆ। ਸਰਚ ਆਪਰੇਸ਼ਨ ਦੌਰਾਨ ਹੁਣ ਤੱਕ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
ਇਸਦੇ ਨਾਲ ਹੀ ਅੰਦਰ ਫਸੇ ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਗੋਦਾਮ ‘ਚ ਅੱਗ ਲੱਗਦੇ ਹੀ ਆਸ-ਪਾਸ ਦੇ ਰਿਹਾਇਸ਼ੀ ਇਲਾਕਿਆਂ ‘ਚ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕ ਆਪਣੀ ਜਾਨ ਬਚਾਉਣ ਲਈ ਤੁਰੰਤ ਉਥੋਂ ਭੱਜ ਗਏ। ਜ਼ਖਮੀਆਂ ਦਾ ਇਲਾਜ ਨਰੇਲਾ ਦੇ ਰਾਜਾ ਹਰੀਸ਼ਚੰਦਰ ਹਸਪਤਾਲ ‘ਚ ਚੱਲ ਰਿਹਾ ਹੈ। ਲਾਸ਼ਾਂ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।