ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ, ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਵਰਿੰਦਰ ਸਿੰਘ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਵੱਡਾ ਭਰਾ ਪੁਰਤਗਾਲ ਵਿੱਚ ਹੈ। ਵਰਿੰਦਰ ਦੇ ਪਿਓ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਰਿੰਦਰ ਸਿੰਘ 60 ਲੱਖ ਰੁਪਏ ਲਗਾ ਕੇ 11 ਮਹੀਨੇ ਪਹਿਲਾਂ ਅਮਰੀਕਾ ਚਲਾ ਗਿਆ ਸੀ।
ਕਿਵੇਂ ਹੋਈ ਮੌਤ
ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਇਕ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਹੁਣ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਵਰਿੰਦਰ ਦੀ ਮ੍ਰਿਤਕ ਦੇਹ ਅਮਰੀਕਾ ਤੋਂ ਲਿਆਉਣ ਦੀ ਅਪੀਲ ਕੀਤੀ ਹੈ।