ਪਠਾਨਕੋਟ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਲੁਧਿਆਣਾ ਦੀ ਰਹਿਣ ਵਾਲੀ ਇਕ ਔਰਤ ਨੂੰ ਬਦਮਾਸ਼ਾਂ ਨੇ ਅਗਵਾ ਕਰ ਕੇ ਉਸ ਨਾਲ ਨਾਲ ਪਠਾਨਕੋਟ ਦੇ ਇੱਕ ਹੋਟਲ ਦੇ ਕਮਰੇ ‘ਚ ਸਮੂਹਿਕ ਬਲਾਤਕਾਰ ਕੀਤਾ। ਇਸ ਸਭ ਤੋਂ ਬਾਅਦ ਥਾਣਾ ਜਮਾਲਪੁਰ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 376-ਡੀ ਤਹਿਤ ਕੇਸ ਦਰਜ ਕਰ ਲਿਆ ਹੈ।
ਹੁਣ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਪੀੜਤ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਵਿਆਹੀ ਹੋਈ ਹੈ। ਉਸ ਦੇ ਦੋ ਬੱਚੇ ਹਨ। ਉਸ ਦੀ ਫੇਸਬੁੱਕ ‘ਤੇ ਮੁਲਜ਼ਮ ਮੁਸਤਕੀਮ ਨਾਲ ਦੋਸਤੀ ਹੋਈ। ਉਸ ਨਾਲ ਉਸ ਦੀ ਦੋਸਤੀ ਕਰੀਬ 4 ਮਹੀਨੇ ਤੱਕ ਚੱਲੀ।
29 ਜਨਵਰੀ ਨੂੰ ਰਾਤ 11.30 ਵਜੇ ਮੁਲਜ਼ਮ ਆਪਣੇ ਸਾਥੀਆਂ ਗੱਗੂ, ਸ਼ਰੀਫ ਅਤੇ ਹੋਰ ਅਣਪਛਾਤੇ ਵਿਅਕਤੀਆਂ ਨਾਲ ਘਰ ਆਇਆ। ਬਦਮਾਸ਼ ਉਸ ਨੂੰ ਘਰੋਂ ਅਗਵਾ ਕਰਕੇ ਕਾਰ ਵਿਚ ਪਠਾਨਕੋਟ ਲੈ ਗਏ। ਮੁਲਜ਼ਮਾਂ ਨੇ ਉਸ ਨੂੰ ਇੱਕ ਹੋਟਲ ਵਿੱਚ ਰੱਖਿਆ। ਬਦਮਾਸ਼ਾਂ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।