ਸੁਲਤਾਨਪੁਰ ਲੋਧੀ ਰੋਡ ਤੇ ਪੈਂਦੇ ਪਿੰਡ ਖੇੜਾ ਦੋਨਾਂ ਦੇ ਨਜ਼ਦੀਕ ਸੜਕ ਕਿਨਾਰੇ ਖੜ੍ਹੀ ਇੱਕ ਸਵਿਫਟ ਡਿਜ਼ਾਇਰ ਕਾਰ ਅੱਗ ਦਾ ਗੋਲਾ ਬਣ ਗਈ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਹੈ। ਇਸ ਘਟਨਾ ਤੋਂ ਬਾਅਦ ਰਾਹਗੀਰਾਂ ਵੱਲੋਂ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲੀਸ ਨੂੰ ਦੇ ਦਿੱਤੀ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ।
ASI ਪੂਰਨ ਚੰਦ ਨੇ ਦੱਸਿਆ ਕਿ ਕਾਰ ਦਾ ਨੰਬਰ ਹਿਮਾਚਲ ਪ੍ਰਦੇਸ਼ ਦਾ ਹੈ। ਉਹਨਾਂ ਕਿਹਾ ਕਿ ਮੌਕੇ ‘ਤੇ ਨਾ ਤਾਂ ਗੱਡੀ ਦਾ ਡਰਾਈਵਰ ਅਤੇ ਨਾ ਹੀ ਗੱਡੀ ‘ਚ ਬੈਠੇ ਲੋਕਾਂ ਦਾ ਪਤਾ ਲੱਗਿਆ। ਏਐਸਆਈ ਪੂਰਨ ਚੰਦ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਕਾਰ ਇੱਥੇ ਕਿਵੇਂ ਪਹੁੰਚੀ ਅਤੇ ਇਸ ਵਿੱਚ ਕੌਣ ਸਵਾਰ ਸੀ ਅਤੇ ਅੱਗ ਕਿਵੇਂ ਲੱਗੀ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਪੁਲਿਸ ਹਰ ਪਹਿਲੂ ਨੂੰ ਧਿਆਨ ‘ਚ ਰੱਖ ਕੇ ਜਾਂਚ ਕਰ ਰਹੀ ਹੈ।