ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ ‘ਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਚ ਪੇਸ਼ੀ ਹੋਈ। ਪੇਸ਼ੀ ਦੌਰਾਨ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਅਗਲੀ ਤਰੀਕ 16 ਮਾਰਚ ਦਿੱਤੀ ਹੈ। ਦੱਸ ਦਇਏ ਕਿ ED ਦੀ ਸ਼ਿਕਾਇਤ ਤੇ ਕੋਰਟ ਨੇ ਕੇਜਰੀਵਾਲ ਨੂੰ ਛੇ ਸੰਮਨ ਜਾਰੀ ਕੀਤੇ ਸਨ ਪਰ ਅਰਵਿੰਦ ਕੇਜਰੀਵਾਲ ਨੇ ED ਦੇ ਪਹਿਲੇ 5 ਸੰਮਨ ਨਜ਼ਰਅੰਦਾਜ਼ ਕਰ ਦਿੱਤੇ ਸਨ, ਜਿਸ ਤੋਂ ਬਾਅਦ ਅੱਜ ਅਰਵਿੰਦ ਕੇਜਰੀਵਾਲ ਦੀ ਪੇਸ਼ੀ ਹੋਈ।