ਲੋਕਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦਾ ਦੋ ਰੋਜ਼ਾ ਰਾਸ਼ਟਰੀ ਸੰਮੇਲਨ ਅੱਜ ਸਵਰੇ ਦਿੱਲੀ ਦੇ ਭਾਰਤ ਮੰਡਪਮ ਵਿੱਚ ਸ਼ੁਰੂ ਹੋ ਗਿਆ ਹੈ । ਇਸ ਵਿੱਚ ਦੇਸ਼ ਭਰ ਦੇ 11 ਹਜ਼ਾਰ 500 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ ਹੈ। ਇਸ ਸੰਮੇਲਨ ‘ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 11 ਵਜੇ ਦੇ ਕਰੀਬ ਭਾਰਤ ਮੰਡਪਮ ਪਹੁੰਚੇ। ਜਿੱਥੇ ਉਨ੍ਹਾਂ ਦਾ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਸ਼ਾਲ ਪਾ ਕੇ ਸੁਆਗਤ ਕੀਤਾ। ਇਸ ਤੋਂ ਬਾਅਦ ਪੀਐਮ ਮੋਦੀ ਕੇਂਦਰ ਸਰਕਾਰ ਦੀ ਵਿਕਾਸ ਯਾਤਰਾ ‘ਤੇ ਪ੍ਰਦਰਸ਼ਨੀ ‘ਚ ਪਹੁੰਚੇ। ਇਸ ਪ੍ਰਦਰਸ਼ਨੀ ਵਿੱਚ ਪਿਛਲੇ 10 ਸਾਲਾਂ ਦੀ ਵਿਕਾਸ ਯਾਤਰਾ ਦਾ ਜ਼ਿਕਰ ਕੀਤਾ ਗਿਆ ਹੈ।
ਇਸ ਮਹਾਬੈਠਕ ‘ਚ ਹਿੱਸਾ ਲੈਣ ਲਈ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਸਮੇਤ ਭਾਜਪਾ ਦੇ ਕਈ ਵੱਡੇ ਨੇਤਾ ਵੀ ਭਾਰਤ ਮੰਡਪਮ ਪਹੁੰਚੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜਨਰਲ ਸਕੱਤਰ ਬੀਐੱਲ ਸੰਤੋਸ਼ ਨੇ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਪੀਐੱਮ ਮੋਦੀ ਬਾਅਦ ਦੁਪਹਿਰ 3.30 ਵਜੇ ਝੰਡਾ ਲਹਿਰਾਉਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 4.40 ਵਜੇ ਜੇਪੀ ਨੱਡਾ ਦਾ ਉਦਘਾਟਨੀ ਭਾਸ਼ਣ ਹੋਵੇਗਾ। ਸ਼ਾਮ 6:15 ਵਜੇ ਦੇ ਕਰੀਬ ਸੰਕਲੱਪ ਅਤੇ 7:15 Video PRESntation ਦਿੱਤੀ ਜਾਵੇਗੀ। ਰਾਤ 9 ਵਜੇ ਦੇ ਕਰੀਬ ਸੱਭਿਆਚਾਰਕ ਪ੍ਰੋਗਰਾਮ ਹੋਣਗੇ।