ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੋਟਾਲੇ ਮਾਮਲੇ ‘ਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਪੇਸ਼ ਹੋਣਾ ਸੀ, ਪਰ ਹਾਲ ਹੀ ‘ਚ ਕੇਜਰੀਵਾਲ ਦੀ ਪੇਸ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਜਵਾਬ ਦਿੱਤਾ ਹੈ. ਆਮ ਆਦਮੀ ਪਾਰਟੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਕੇਜਰੀਵਾਲ ED ਸਾਹਮਣੇ ਪੇਸ਼ ਨਹੀਂ ਹੋਣਗੇ। ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀ ਈਡੀ ਦੇ ਸੰਮਨ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿੱਚ ਹੈ। ਉਹ ਖੁਦ ਅਦਾਲਤ ਗਈ ਹੈ। ED ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।
ਜ਼ਿਕਰ ਕਰ ਦਇਏ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ ਨੂੰ ਭੇਜਿਆ ਗਿਆ ਸੀ, ਜਦੋਂ ਕਿ ਦੂਜਾ ਸੰਮਨ 21 ਦਸੰਬਰ ਨੂੰ, ਤੀਜਾ ਸੰਮਨ ਪਿਛਲੇ ਮਹੀਨੇ 3 ਜਨਵਰੀ ਨੂੰ ਭੇਜਿਆ ਗਿਆ ਸੀ। ਚੌਥਾ ਸੰਮਨ 17 ਜਨਵਰੀ ਨੂੰ ਅਤੇ ਪੰਜਵਾਂ ਸੰਮਨ 2 ਫਰਵਰੀ ਨੂੰ ਭੇਜਿਆ ਗਿਆ ਸੀ। 14 ਫਰਵਰੀ ਨੂੰ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਦੱਸ ਦਇਏ ਕਿ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਹਨ।