ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਮਹੀਨੇ 11 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ ‘ਚ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ ਤੇ ਅੱਜ ਇਸੇ ਕੇਸ ਨੂੰ ਲੈ ਕੇ ਅਦਾਲਤ ‘ਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੀ ਤਰਫੋਂ ਐਡਵੋਕੇਟ ਇਕਬਾਲ ਸਿੰਘ ਬੁੱਟਰ ਪੇਸ਼ ਹੋਏ। ਮਾਣਯੋਗ ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ ਰਾਜਪਾਲ ਰਾਵਲ ਦੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ 2024 ਤੱਕ ਮੁਲਤਵੀ ਕਰ ਦਿੱਤੀ ਹੈ।
ਦਰਅਸਲ ਸੁਖਬੀਰ ਬਾਦਲ ਨੇ ਅਦਾਲਤ ਵਿੱਚ ਆਪਣੇ ਪਰਿਵਾਰ ਖਿਲਾਫ਼ CM ਮਾਨ ਵੱਲੋਂ ਗਲਤ ਦੋਸ਼ ਲਗਾਉਣ ਦੀ ਗੱਲ ਕਹੀ ਸੀ। ਅਦਾਲਤ ਵਿੱਚ ਕੇਸ ਦਾਇਰ ਕਰਨ ਸਮੇਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਖੁੱਲ੍ਹੀ ਬਹਿਸ ਦੌਰਾਨ ਸੀਐਮ ਭਗਵੰਤ ਮਾਨ ਨੇ ਬਾਦਲ ਪਰਿਵਾਰ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਹੈ, ਜਿਸ ਬਾਰੇ ਉਨ੍ਹਾਂ ਨੇ ਕਾਨੂੰਨੀ ਨੋਟਿਸ ਦਿੱਤਾ ਗਿਆ ਸੀ ਪਰ ਕੋਈ ਜਵਾਬ ਨਾ ਮਿਲਣ ‘ਤੇ ਮੁਕਤਸਰ ਸਾਹਿਬ ਦੀ ਅਦਾਲਤ ‘ਚ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਗਿਆ
ਇਸਦੇ ਨਾਲ ਹੀ ਦੱਸ ਦਇਏ ਕਿ ਭਗਵੰਤ ਮਾਨ ਨੇ ਮਾਣਹਾਨੀ ਦੇ ਕੇਸ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਮਾੜੇ ਕੰਮਾਂ ਦਾ ਪਰਦਾਫਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।