ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ‘ਚ ਬੀਤੀ ਰਾਤ ਕਰੀਬ 10 ਵਜੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 130 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਝੁੱਗੀਆਂ ਵਿੱਚ ਅੱਗ ਲੱਗਣ ਤੋਂ ਬਾਅਦ ਲੋਕ ਇਧਰ-ਉਧਰ ਭੱਜਦੇ ਦੇਖੇ ਗਏ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਾਦਸੇ ‘ਚ ਕਿਸੇ ਦੇ ਜ਼ਖਮੀ ਜਾਂ ਮਾਰੇ ਜਾਣ ਦੀ ਕੋਈ ਸੂਚਨਾ ਨਹੀਂ ਹੈ। ਫਿਲਹਾਲ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਜਾਰੀ ਹੈ।
ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਦਿੱਲੀ ਦੇ ਅਲੀਪੁਰ ਸਥਿਤ ਪੇਂਟ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗੀ ਸੀ। ਅਲੀਪੁਰ ‘ਚ ਅੱਗ ਲੱਗਣ ਕਾਰਨ ਫੈਕਟਰੀ ਮਾਲਕ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨੇ ਪੂਰੀ ਦਿੱਲੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਲੀਪੁਰ ਅੱਗ ਨੇ ਆਸਪਾਸ ਦੀਆਂ ਅੱਠ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।