ਪੰਜਾਬ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਲੰਧਰ ਦੇ ਥਾਣਾ 3 ਅਧੀਨ ਪੈਂਦੇ ਮਿਲਾਪ ਰੋਡ ‘ਤੇ ਸਥਿਤ ਇਲੈਕਟ੍ਰਿਕ ਦੀ ਦੁਕਾਨ ਨੂੰ ਚੋਰਾਂ ਨੇ 7 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਚੋਰ ਦੁਕਾਨ ‘ਚੋਂ ਲੱਖਾਂ ਦੀ ਨਕਦੀ ਲੈ ਕੇ ਫਰਾਰ ਹੋ ਗਏ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਊਸ਼ਾ ਪੈਲੇਸ ਦੁਕਾਨ ਦੇ ਮਾਲਕ ਅਭਿਨਵ ਗੁਪਤਾ ਨੇ ਦੱਸਿਆ ਕਿ ਚੋਰ ਦੁਕਾਨ ‘ਚੋਂ 3.25 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ | ਅਭਿਨਵ ਨੇ ਦੱਸਿਆ ਕਿ ਘਟਨਾ ਉੱਥੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ। CCTV ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਚੋਰ ਸਵੇਰੇ 4.33 ਵਜੇ ਦੁਕਾਨ ਵਿੱਚ ਦਾਖਲ ਹੋਏ ਅਤੇ ਚੋਰੀ ਕਰ ਕੇ ਫਰਾਰ ਹੋ ਗਏ
ਪੀੜਤ ਨੇ ਘਟਨਾ ਦੀ ਸੂਚਨਾ ਥਾਣਾ 3 ਦੀ ਪੁਲਸ ਨੂੰ ਦਿੱਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ. ਦੱਸਿਆ ਜਾ ਰਿਹਾ ਹੈ ਕਿ ਉਕਤ ਚੋਰ ਪਹਿਲਾਂ ਵੀ 2 ਤੋਂ 3 ਵਾਰਦਾਤਾਂ ਕਰ ਚੁੱਕੇ ਹਨ