ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਮੁੜ ਤੋਂ 20 ਫਰਵਰੀ ਤੋਂ 23 ਫਰਵਰੀ ਤੱਕ ਸਰਹੱਦੀ ਖੇਤਰਾਂ ਦਾ ਦੌਰਾ ਕਰਕੇ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਸਬੰਧੀ ਜਾਣਕਾਰੀ ਲੈਣਗੇ। ਕਾਬਿਲੇਗੌਰ ਹੈ ਕਿ 3 ਫਰਵਰੀ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਚਾਨਕ ਅਸਤੀਫ਼ਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਪਰ ਹੁਣ ਉਨ੍ਹਾਂ ਦੇ ਸਰਹੱਦੀ ਦੌਰੇ ਤੋਂ ਇਹ ਸਪੱਸ਼ਟ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ।
ਦੱਸ ਦਇਏ ਕਿ ਇਸ ਦੌਰੇ ਦੌਰਾਨ ਗਵਰਨਰ ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿੱਚ ਜਾਣਗੇ। ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦੀ ਇਹ 6ਵੀਂ ਫੇਰੀ ਹੈ। ਰਾਜਪਾਲ ਪੁਰੋਹਿਤ ਇਸ ਦੌਰੇ ‘ਚ ਆਪਣੇ ਪਿਛਲੇ 5 ਦੌਰਿਆਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਜਾ ਰਹੇ ਹਨ। ਇਸ ਦੌਰੇ ਦੌਰਾਨ ਮੁੱਖ ਸਕੱਤਰ, ਡੀਜੀਪੀ ਪੰਜਾਬ, ਬੀਐਸਐਫ ਪੰਜਾਬ ਫਰੰਟੀਅਰ ਦੇ ਅਧਿਕਾਰੀ, ਫੌਜ ਦੇ ਅਧਿਕਾਰੀ, ਐਨਆਈਏ ਅਧਿਕਾਰੀ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਹਨ।