ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਐਲਾਨ ਕਰਦੇ ਹੋਏ ਕਿਹਾ ਕਿ ਉਹ ਹੁਣ ਲੋਕ ਸਭਾ ਚੋਣਾਂ ਨਹੀਂ ਲੜਨਗੇ । ਉਹਨਾਂ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ। ਜ਼ਿਕਰ ਕਰ ਦਇਏ ਕਿ ਬੀਤੇ ਦਿਨ ਹੀ ਕੈਪਟਨ ਅਮਰਿੰਦਰ ਸਿੰਘ ਆਪਣੀ ਧੀ ਜੈ ਇੰਦਰ ਕੌਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਸਨ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਪ੍ਰਨੀਤ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਉਹ ਮੌਜੂਦਾ ਸੰਸਦ ਮੈਂਬਰ ਵੀ ਹੈ। ਇੱਥੇ ਸਾਡੀ ਜਿੱਤ ਦੀ ਸਟ੍ਰਾਈਕ ਰੇਟ ਵੀ ਚੰਗੀ ਹੈ। ਇਸ ਤੋਂ ਇਲਾਵਾ ਬੇਟੀ ਜੈ ਇੰਦਰ ਕੌਰ ਵੀ ਕੰਮ ਕਰ ਰਹੀ ਹੈ। ਉਨ੍ਹਾਂ ਨੂੰ ਪਟਿਆਲਾ ਤੋਂ ਵਿਧਾਨ ਸਭਾ ਦੀ ਟਿਕਟ ਮਿਲੇਗੀ। ਪ੍ਰਨੀਤ ਫਿਲਹਾਲ ਪਟਿਆਲਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਕਾਂਗਰਸ ਨਹੀਂ ਛੱਡੀ ਹੈ।